5. ਜੇਕਰ ਤੁਸੀਂ ਆਪਣੀ ਸਿਹਤ ਅਤੇ ਸੁਰੱਖਿਆ ਬਾਰੇ ਚਿੰਤਤ ਹੋ ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ

ਤੁਹਾਡੇ ਕੰਮ ਵਾਲੀ ਜਗ੍ਹਾ ‘ਤੇ ਸੁਰੱਖਿਆ ਮਾਰਗਦਰਸ਼ਨ ਹੋਣਾ ਚਾਹੀਦਾ ਹੈ (ਉਦਾਹਰਨ ਲਈ ਸਿਹਤ ਅਤੇ ਸੁਰੱਖਿਆ ਕਾਨੂੰਨ ਦਾ ਪੋਸਟਰ) ਜਿਸ ਵਿੱਚ ਸੁਰੱਖਿਆ ਚਿੰਤਾਵਾਂ ਨੂੰ ਕਿਵੇਂ ਉਠਾਉਣਾ ਹੈ ਇਸ ਬਾਰੇ ਸਲਾਹ ਪ੍ਰਦਾਨ ਹੋਣੀ ਚਾਹੀਦੀ ਹੈ। ਜੇਕਰ ਤੁਸੀਂ ਇਹ ਨਹੀਂ ਲੱਭ ਸਕਦੇ ਹੋ ਜਾਂ ਤੁਹਾਨੂੰ ਯਕੀਨ ਨਹੀਂ ਹੈ ਕਿ ਕੀ ਕਰਨਾ ਹੈ ਤਾਂ ਇਸ ਬਾਰੇ ਆਪਣੇ ਰੁਜ਼ਗਾਰਦਾਤਾ, ਮੈਨੇਜਰ ਜਾਂ ਸੁਪਰਵਾਈਜ਼ਰ ਨਾਲ ਗੱਲ ਕਰੋ। ਤੁਸੀਂ ਆਪਣੇ ਕੰਮ ਵਾਲੀ ਜਗ੍ਹਾ ‘ਤੇ ਸੁਰੱਖਿਆ ਪ੍ਰਤੀਨਿਧੀ, ਜੇਕਰ ਕੋਈ ਹੈ, ਨਾਲ ਵੀ ਗੱਲ ਕਰ ਸਕਦੇ ਹੋ।

ਜੇਕਰ ਤੁਸੀਂ ਸੁਰੱਖਿਆ ਸੰਬੰਧੀ ਚਿੰਤਾਵਾਂ ਉਠਾਈਆਂ ਹਨ ਅਤੇ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਰੁਜ਼ਗਾਰਦਾਤਾ ਤੁਹਾਡੀ ਜਾਂ ਹੋਰ ਕਾਮਿਆਂ ਦੀ ਸੁਰੱਖਿਆ ਲਈ ਉਚਿਤ ਕਾਰਵਾਈ ਕਰਨ ਵਿੱਚ ਅਸਫਲ ਰਿਹਾ ਹੈ, ਤਾਂ ਤੁਸੀਂ ਜਾਂ ਤਾਂ ਉਹਨਾਂ ਨਾਲ ਦੁਬਾਰਾ ਗੱਲ ਕਰ ਸਕਦੇ ਹੋ ਜਾਂ HSE ਨਾਲ ਸੰਪਰਕ ਕਰ ਸਕਦੇ ਹੋ । ਤੁਸੀਂ HSE ਨਾਲ ਗੁਪਤ ਰੂਪ ਵਿੱਚ ਗੱਲ ਕਰ ਸਕਦੇ ਹੋ ਅਤੇ ਤੁਹਾਨੂੰ ਆਪਣਾ ਨਾਮ ਦੇਣ ਦੀ ਲੋੜ ਨਹੀਂ ਹੈ।

Is this page useful?

Updated2022-12-09